Home Punjab 10 ਕਰੋੜ ਦੀ ਹੈਰੋਇਨ ਸਮੇਤ ਬੀ ਏ ਦਾ ਵਿਦਿਆਰਥੀ ਕਾਬੂ, ਨਸ਼ਾ ਤਸਕਰੀ ਦੇ ਮਾਮਲੇ ‘ਚ ਮਾਂ ਤੇ ਭਰਾ ਪਹਿਲਾਂ ਹੀ ਜੇਲ੍ਹ ‘ਚ ਬੰਦ

10 ਕਰੋੜ ਦੀ ਹੈਰੋਇਨ ਸਮੇਤ ਬੀ ਏ ਦਾ ਵਿਦਿਆਰਥੀ ਕਾਬੂ, ਨਸ਼ਾ ਤਸਕਰੀ ਦੇ ਮਾਮਲੇ ‘ਚ ਮਾਂ ਤੇ ਭਰਾ ਪਹਿਲਾਂ ਹੀ ਜੇਲ੍ਹ ‘ਚ ਬੰਦ

0
10 ਕਰੋੜ ਦੀ ਹੈਰੋਇਨ ਸਮੇਤ ਬੀ ਏ ਦਾ ਵਿਦਿਆਰਥੀ ਕਾਬੂ, ਨਸ਼ਾ ਤਸਕਰੀ ਦੇ ਮਾਮਲੇ ‘ਚ ਮਾਂ ਤੇ ਭਰਾ ਪਹਿਲਾਂ ਹੀ ਜੇਲ੍ਹ ‘ਚ ਬੰਦ

ਜਲੰਧਰ, 07 ਦਸੰਬਰ 2023 – ਸੀਆਈਏ ਸਟਾਫ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਐਕਸਯੂਵੀ ਗੱਡੀ ਵਿੱਚ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਇੱਕ ਬੀ ਏ ਦੇ ਵਿਦਿਆਰਥੀ ਨੂੰ ਕਾਬੂ ਕਰ ਕੇ ਉਸ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਲੁਹਾਰ ਨੰਗਲ ਫੋਲੜੀਵਾਲ ਚੌਂਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐਕਸਯੂਵੀ 300 ਗੱਡੀ ਨੰਬਰ ਪੀਬੀ 08 ਈਪੀ 7868 ਨੂੰ ਨਾਕੇ ਤੋਂ ਲੰਘਦੇ ਹੋਏ ਸ਼ੱਕ ਦੇ ਆਧਾਰ ਤੇ ਜਾਂਚ ਲਈ ਉਹ ਕਿਹਾ ਗਿਆ ਜਦ ਗੱਡੀ ਵਿੱਚ ਸਵਾਰ ਨੌਜਵਾਨ ਨੂੰ ਉਸਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਪੰਕਜ ਵਾਸੀ ਟਾਵਰ ਇਨਕਲੇਵ ਫੇਸ ਇੱਕ ਵਡਾਲਾ ਚੌਂਕ ਹਾਲ ਵਾਸੀ ਆਰੀਅਨ ਨਗਰ ਸੁਭਾਨਾ ਰੋਡ ਜਲੰਧਰ ਦੱਸਿਆ। ਜਦ ਪੁਲਿਸ ਪਾਰਟੀ ਉਸ ਕੋਲੋਂ ਪੁੱਛਗਿਛਕ ਇਹੀ ਸੀ ਤਾਂ ਉਸ ਦੀ ਘਬਰਾਹਟ ਦੇਖ ਕੇ ਪੁਲਿਸ ਪਾਰਟੀ ਨੂੰ ਉਸ ਕੋਲ ਕੋਈ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਇਆ। ਜਿਸ ਤੇ ਪੁਲਿਸ ਪਾਰਟੀ ਨੇ ਤੁਰੰਤ ਇਸਦੀ ਸੂਚਨਾ ਏਸੀਪੀ ਡਿਟੈਕਟਿਵ ਪਰਮਜੀਤ ਸਿੰਘ ਨੂੰ ਦਿੱਤੀ ਜੋ ਤੁਰੰਤ ਮੌਕੇ ਤੇ ਪਹੁੰਚੇ। ਏਸੀਪੀ ਪਰਮਜੀਤ ਸਿੰਘ ਦੀ ਮੌਜੂਦਗੀ ਵਿੱਚ ਜਦ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਇੱਕ ਬੈਗ ਬਰਾਮਦ ਹੋਇਆ। ਜਿਸ ਵਿੱਚੋਂ ਪੁਲਿਸ ਨੂੰ ਇੱਕ ਕਾਲੇ ਲਿਫਾਫੇ ਵਿੱਚੋਂ ਦੋ ਕਿਲੋ ਹੈਰੋਇਨ ਮਿਲੀ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਿਸ ਤੇ ਪੰਕਜ ਨੂੰ ਗਿਰਫਤਾਰ ਕਰ ਲਿਆ ਗਿਆ। ਡੀਸੀਪੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜਮ ਦੇ ਖਿਲਾਫ਼ ਐਨਡੀਪੀਐਸ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਲਈ ਅਦਾਲਤ ਵਿੱਚੋਂ ਪੁਲਿਸ ਰਿਮਾਂਡ ਲਿਆ ਗਿਆ ਹੈ।

ਮੁਢਲੀ ਪੁੱਛਗਿਛ ਵਿੱਚ ਇਹੀ ਗੱਲ ਸਾਹਮਣੇ ਆਈ ਹੈ ਕੀ ਪੰਕਜ ਦਾ ਪਿਤਾ ਦੀਪਕ ਅਤੇ ਮਾਤਾ ਜਸਵਿੰਦਰ ਕੌਰ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ। ਉਸਦੇ ਪਿਤਾ ਦੀ ਮੌਤ ਹੋਣ ਤੋਂ ਬਾਅਦ ਉਸਦੀ ਮਾਤਾ ਜਸਵਿੰਦਰ ਕੌਰ ਅਤੇ ਭਰਾ ਸਾਹਿਲ ਨਸ਼ਾ ਤਸਕਰੀ ਦਾ ਧੰਦਾ ਕਰਨ ਲੱਗ ਪਏ । ਉਸਦੀ ਮਾਤਾ ਅਤੇ ਭਰਾ ਇਸ ਵੇਲੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ ਵਿੱਚ ਬੰਦ ਹਨ। ਉਹ ਬਾਰਡਰ ਇਲਾਕੇ ਵਿੱਚੋਂ ਆਪਣੇ ਜਾਣਕਾਰ ਪਾਸੋਂ ਹੈਰੋਇਨ ਲਿਆ ਕੇ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦਾ ਹੈ। ਉਹਨਾਂ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਉਸ ਕੋਲੋਂ ਪੁੱਛ ਗਿੱਛ ਕਰਕੇ ਉਸ ਦੇ ਨੈਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।