Accident in Patiala: ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਲ ਕਾਲੋਨੀ ਦੇ ਇਕ ਘਰ ‘ਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਬਿਹਾਰ ਤੋਂ ਆਏ ਪਰਵਾਰੀ ਪਰਿਵਾਰ ਦੇ ਚਾਰ ਜੀਆਂ ਦੀ ਅੰਗੀਠੀ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ। ਮ੍ਰਿਤਕਾਂ ‘ਚ ਪਤੀ-ਪਤਨੀ ਤੇ ਉਨ੍ਹਾਂ ਦੇ ਦੋ ਛੋਟੇ ਬੱਚੇ ਸ਼ਾਮਲ ਹਨ।
ਮ੍ਰਿਤਕਾਂ ਦੀ ਪਛਾਣ ਪਿਤਾ ਨਵਾਬ, ਪਤਨੀ, ਛੋਟੇ ਬੱਚੇ ਰੁਕਾਇਆ ਤੇ ਬੇਟਾ ਅਰਮਾਨ ਵਜੋ ਹੋਈ ਹੈ। ਘਟਨਾ ਦਾ ਪਤਾ ਲੱਗਣ ‘ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਰਾਜਿੰਦਰਾਂ ਹਸਪਤਾਲ ਦੀ ਮੋਰਚਰੀ ‘ਚ ਰਖਵਾਈਆਂ ਹਨ। ਘਟਨਾ ਦਾ ਪਤਾ ਸਵੇਰੇ ਨੇੜਲੇ ਘਰਾਂ ਵਾਲਿਆਂ ਨੂੰ ਲੱਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ । ਜਾਣਕਾਰੀ ਅਨੁਸਾਰ ਇਹ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਜੈ ਦੂਰਗਾ ਕਾਲੋਨੀ ‘ਚ ਕੰਮ ਕਰਦਾ ਸੀ।