[ad_1]
ਦੇਹਰਾਦੂਨ, 20 ਫਰਵਰੀ
ਕੇਂਦਰ ਸਰਕਾਰ ਨੇ Amritsar to Kathgodam ਤੱਕ ਰੇਲਗੱਡੀ ਚਲਾਉਣ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਤਜਵੀਜ਼ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰੱਖੀ। ਸ੍ਰੀ ਧਾਮੀ ਨੂੰ ਇਸ ਫੈਸਲੇ ਦੀ ਜਾਣਕਾਰੀ ਰੇਲਵੇ ਮੰਤਰਾਲੇ ਨੇ ਪੱਤਰ ਰਾਹੀਂ ਦਿੱਤੀ। ਮੁੱਖ ਮੰਤਰੀ ਨੇ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਕਾਠਗੋਦਾਮ ਤੱਕ ਰੇਲਗੱਡੀ ਸ਼ੁਰੂ ਹੋਣ ਨਾਲ ਦੋਵਾਂ ਥਾਵਾਂ ਦਾ ਸਫਰ ਆਸਾਨ ਹੋ ਜਾਵੇਗਾ।
[ad_2]