Monday, December 16, 2024
Google search engine
HomeNationalBharat Bandh: ਐੱਸਕੇਐੱਮ ਦੇ ਭਾਰਤ ਬੰਦ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ...

Bharat Bandh: ਐੱਸਕੇਐੱਮ ਦੇ ਭਾਰਤ ਬੰਦ ਦੌਰਾਨ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਬੰਦ ਰਹੇਗਾ ਇੰਟਰਨੈੱਟ, ਅਲਰਟ ‘ਤੇ ਪੰਜਾਬ ਪੁਲਿਸ

ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਵੱਲੋਂ ਸ਼ੁੱਕਰਵਾਰ ਨੂੰ Bharat Bandh ਦਾ ਸੱਦਾ ਦਿੱਤਾ ਗਿਆ। ਸੂਬੇ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ, ਟਰੇਡ ਯੂਨੀਅਨਾਂ, ਵਿਦਿਆਰਥੀ ਸੰਗਠਨਾਂ ਨੇ Bharat Bandh ਦਾ ਸਮਰਥਨ ਕੀਤਾ ਹੈ। ਕਿਸਾਨ ਅੰਦੋਲਨ ਕਾਰਨ ਪਹਿਲਾਂ ਹੀ ਤਣਾਅ ਵਾਲੀ ਸਥਿਤੀ ਦੇ ਮੱਦੇਨਜ਼ਰ ਪਹਿਲਾਂ ਹੀ ਅਲਰਟ ਪੰਜਾਬ ਪੁਲਿਸ ਨੇ ਸੁਰੱਖਿਆ ਤੇ ਪੁਖ਼ਤਾ ਇੰਤਜ਼ਾਮ ਕੀਤੇ ਹਨ। ਹਾਲਾਂਕਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬੰਦ ਦੌਰਾਨ ਐਂਬੂਲੈਂਸ, ਪੇਪਰ ਦੇਣ ਜਾ ਰਹੇ ਵਿਦਿਆਰਥੀਆਂ ਤੇ ਵਿਆਹ ਸਮਾਗਮ ’ਚ ਜਾਣ ਵਾਲੇ ਵਿਅਕਤੀਆਂ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇ।

ਓਧਰ ਸੂਬੇ ਦੇ ਕਾਰਜਕਾਰੀ ਡੀਜੀਪੀ ਨੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆ, ਪੁਲਿਸ ਕਮਿਸ਼ਨਰਾਂ ਨੂੰ ਸਟਾਫ ਸਮੇਤ ਫੀਲਡ ’ਚ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ। ਹਾਲਾਂਕਿ ਪੁਲਿਸ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਇਸ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ।

ਸੂਬਾ ਸਰਕਾਰ ਨੇ ਨਹੀਂ ਦਿੱਤੇ ਇੰਟਰਨੈੱਟ ਸੇਵਾ ਬੰਦ ਕਰਨ ਦੇ ਨਿਰਦੇਸ਼

ਕੇਂਦਰੀ ਗ੍ਰਹਿ ਮੰਤਰਾਲੇ ਨੇ 16 ਫਰਵਰੀ ਤੱਕ ਪਟਿਆਲਾ, ਫ਼ਤਿਹਗੜ੍ਹ ਸਾਹਿਬ ਤੇ ਸੰਗਰੂਰ ’ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਸੂਬਾ ਸਰਕਾਰ ਵੱਲੋਂ ਇੰਟਰਨੈੱਟ ਬੰਦ ਕਰਨ ਸਬੰਧੀ ਕੋਈ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਸੂਬੇ ਦੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਕੇਂਦਰ ਵੱਲੋਂ ਦਿੱਤੇ ਹੁਕਮਾਂ ਦੀ ਜਾਣਕਾਰੀ ਬੀਤੇ ਦਿਨ ਹੀ ਮਿਲੀ ਹੈ। ਸੂਬਾ ਸਰਕਾਰ ਵੱਲੋਂ ਮੋਬਾਈਲ ਕੰਪਨੀਆਂ ਨੂੰ ਕੋਈ ਆਦੇਸ਼ ਨਹੀਂ ਦਿੱਤੇ ਗਏ ਹਨ।

ਸ਼ਰਾਰਤੀ ਅਨਸਰਾਂ ’ਤੇ ਰੱਖੀ ਜਾ ਰਹੀ ਹੈ ਨਜ਼ਰ

ਕਿਸਾਨ ਅੰਦੋਲਨ ਕਾਰਨ ਪੰਜਾਬ ਪਹਿਲਾਂ ਹੀ ਹਾਈ ਅਲਰਟ ’ਤੇ ਹੈ। ਸਰਕਾਰ ਨੇ ਪੁਲਿਸ ਪ੍ਰਸ਼ਾਸਨ ਤੇ ਖ਼ੁਫ਼ੀਆ ਅਧਿਕਾਰੀਆਂ ਨੂੰ ਸ਼ਰਾਰਤੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਕਿਹਾ ਹੈ ਤਾਂ ਜੋ ਉਹ ਅੰਦੋਲਨ ਦੀ ਆੜ ’ਚ ਸੂਬੇ ਦਾ ਮਾਹੌਲ ਖ਼ਰਾਬ ਨਾ ਕਰ ਸਕਣ। ਇਸ ਦੇ ਨਾਲ ਹੀ ਸਾਇਬਰ ਸੈੱਲ ਵੀ ਅੰਦੋਲਨ ਸਬੰਧੀ ਵਾਇਰਲ ਹੋ ਰਹੀਆਂ ਇੰਟਰਨੈੱਟ ਮੀਡੀਆ ਪੋਸਟਾਂ ’ਤੇ ਨਜ਼ਰ ਰੱਖ ਰਿਹਾ ਹੈ। ਸਰਕਾਰ ਤੇ ਪੁਲਿਸ ਨੇ ਲੋਕਾਂ ਨੂੰ ਬਿਨਾਂ ਜਾਂਚ ਕੀਤੇ ਕੋਈ ਵੀ ਪੋਸਟ ਵਾਇਰਲ ਨਾ ਕਰਨ ਦੀ ਅਪੀਲ ਕੀਤੀ ਹੈ। ਸਮਾਜ ’ਚ ਨਫ਼ਰਤ ਫੈਲਾਉਣ, ਫਿਰਕਿਆਂ ’ਚ ਵੰਡੀਆਂ ਪਾਉਣ ਵਾਲੀਆਂ ਪੋਸਟਾਂ ਸ਼ੇਅਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Latest Punjabi News

RELATED ARTICLES
- Advertisment -
Google search engine

Most Popular

Recent Comments