Home Punjab BJP Mahila Morcha ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ

BJP Mahila Morcha ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ

0
BJP Mahila Morcha ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਮੁਜ਼ਾਹਰਾ

BJP Mahila Morcha ਵਿੰਗ ਦੇ ਸੂਬਾ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਮਹਿਲਾਵਾਂ ਨੂੰ 1000 ਰੁਪਏ ਨਾ ਮਿਲਣ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੇ ਖਿਲਾਫ਼ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੈਇੰਦਰ ਕੌਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਵੋਟਾਂ ਤੋਂ ਪਹਿਲਾਂ ਪੰਜਾਬ ਦੀਆਂ ਮਹਿਲਾਵਾਂ ਨੂੰ ਇੱਕ ਹਜਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਸੱਤਾ ਪ੍ਰਾਪਤੀ ਤੋਂ ਬਾਅਦ ਭਗਵੰਤ ਮਾਨ ਦੀ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ।

ਜੈਇੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਝੂਠ ਬੋਲ ਕੇ ਸੱਤਾ ਤਾਂ ਪ੍ਰਾਪਤ ਕਰ ਲਈ ਹੈ ਪਰ ਹੁਣ ਲੋਕਾਂ ਦੀਆਂ ਉਮੀਦਾਂ ਤੇ ਖਰਾ ਨਹੀਂ ਉਤਰ ਰਹੀ ਤੇ ਲੋਕ ਠੱਗੇ ਠੱਗੇ ਮਹਿਸੂਸ ਕਰ ਰਹੇ ਹਨ। ਭਾਜਪਾ ਸੂਬਾ ਮਹਿਲਾ ਪ੍ਰਧਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਭਗਵੰਤ ਮਾਨ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਨਹੀਂ ਦੇਵੇਗੀ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਸੰਘਰਸ਼ ਵਿੱਢਿਆ ਜਾਵੇਗਾ।

Latest Punjabi News Breaking News