ਜੀਜੇ ਨਾਲ ਕੁੱਟਮਾਰ ਦੇ ਮਾਮਲੇ ’ਚ Punjab Cabinet Minister Aman Arora ਨੂੰ ਰਾਹਤ ਮਿਲ ਗਈ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਦੀ ਅਦਾਲਤ ਨੇ ਉਨ੍ਹਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਤੇ ਨਾਲ ਹੀ ਦੋ ਸਾਲ ਦੀ ਸਜ਼ਾ ਨੂੰ ਅਗਲੇ ਹੁਕਮਾਂ ਤਕ ਰੱਦ ਕਰ ਦਿੱਤਾ। ਦੂਜੀ ਧਿਰ ਰਾਜਿੰਦਰ ਦੀਪਾ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ 15 ਜਨਵਰੀ ਦੇ ਜ਼ਿਲ੍ਹਾ ਸੈਸ਼ਨ ਜੱਜ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਖ਼ਲ ਕੀਤੀ ਗਈ ਸੀ ਜਿਸ ਨੂੰ ਹਾਈ ਕੋਰਟ ਨੇ ਖ਼ਾਰਜ ਕਰ ਦਿੱਤਾ ਤੇ ਨਾਲ ਹੀ 24 ਜਨਵਰੀ ਨੂੰ ਜ਼ਿਲ੍ਹਾ ਸੈਸ਼ਨ ਅਦਾਲਤ ’ਚ ਮਾਮਲੇ ’ਤੇ ਬਹਿਸ ਕਰਨ ਦੇ ਆਦੇਸ਼ ਦਿੱਤੇ।
ਜ਼ਿਲ੍ਹਾ ਸੈਸ਼ਨ ਅਦਾਲਤ ’ਚ ਅਗਲੀ ਪੇਸ਼ੀ 24 ਜਨਵਰੀ ਨੂੰ ਹੋਵੇਗੀ। 21 ਦਸੰਬਰ ਨੂੰ ਸੁਨਾਮ ਅਦਾਲਤ ਨੇ Cabinet Minister Aman Arora, ਉਨ੍ਹਾਂ ਦੀ ਮਾਤਾ ਪਰਮੇਸ਼ਵਰੀ ਦੇਵੀ ਸਮੇਤ ਨੌਂ ਜਣਿਆਂ ਨੂੰ ਦੋ-ਦੋ ਸਾਲ ਦੀ ਸਜ਼ਾ ਤੇ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।