Sunday, December 22, 2024
Google search engine
HomePoliticsChandigarh MC Election : ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ 'ਆਪ'...

Chandigarh MC Election : ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ‘ਆਪ’ ਦਾ ਹੋਇਆ ਗਠਜੋੜ, ਪਵਨ ਬਾਂਸਲ ਨੇ ਕੀਤਾ ਐਲਾਨ

Chandigarh MC Election : ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਮੇਅਰ ਚੋਣਾਂ ਤੋਂ ਪਹਿਲਾਂ ਗਠਜੋੜ ਹੋ ਗਿਆ ਹੈ। ਇਸ ਦੀ ਪੁਸ਼ਟੀ ਸਾਬਕਾ ਮੰਤਰੀ ਤੇ ਚੰਡੀਗੜ੍ਹ ਦੇ ਸਾਬਕਾ ਐਮਪੀ ਤੇ ਸੀਨੀਅਰ ਕਾਂਗਰਸੀ ਲੀਡਰ ਪਵਨ ਬਾਂਸਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਚ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੇਅਰ ਦਾ ਅਹੁਦਾ ਆਮ ਆਦਮੀ ਪਾਰਟੀ ਕੋਲ ਹੀ ਰਹੇਗਾ ਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਕੋਲ ਹੋਣਗੇ।

ਪਵਨ ਕੁਮਾਰ ਬਾਂਸਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਿਗਮ ਚੋਣਾਂ ਆ ਗਈਆਂ ਹਨ। ਅਸੀਂ ਸਾਰਿਆਂ ਨੇ ਇਸ ‘ਤੇ ਚਰਚਾ ਕੀਤੀ। ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ ‘ਆਪ’ ਮੇਅਰ ਦੇ ਅਹੁਦੇ ਲਈ ਅਤੇ ਕਾਂਗਰਸ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਚੋਣ ਲੜੇਗੀ। ਨਤੀਜਾ ਇਹ ਹੋਵੇਗਾ ਕਿ ਇੰਡੀਆ ਬਲਾਕ ਤੋਂ ਸਾਡਾ ਉਮੀਦਵਾਰ ਚੰਗੇ ਬਹੁਮਤ ਨਾਲ ਕਾਮਯਾਬ ਹੋਵੇਗਾ।

Chandigarh MC Election ਦੀ 18 ਜਨਵਰੀ ਨੂੰ ਵੋਟਾਂ ਪੈਣਗੀਆਂ

ਮੇਅਰ ਦੀ ਚੋਣ ਦੀ ਕਾਰਵਾਈ ਸੈਕਟਰ-17 ਸਥਿਤ ਨਗਰ ਨਿਗਮ ਦਫ਼ਤਰ ‘ਚ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਮੇਅਰ ਅਤੇ ਫਿਰ ਸੀਨੀਅਰ ਡਿਪਟੀ ਮੇਅਰ ਤੇ ਫਿਰ ਡਿਪਟੀ ਮੇਅਰ ਦੇ ਅਹੁਦੇ ਲਈ ਵੋਟਿੰਗ ਹੋਵੇਗੀ। ਵੋਟਿੰਗ ਬੈਲਟ ਪੇਪਰ ਰਾਹੀਂ ਹੋਵੇਗੀ।

ਬੈਠਕ ‘ਚ ਰਾਹੁਲ ਤੇ ਰਾਘਵ ਚੱਢਾ ਰਹੇ ਮੌਜੂਦ

ਮਲਿਕਾਅਰਜੁਨ ਖੜਗੇ ਦੀ ਰਿਹਾਇਸ਼ ‘ਤੇ ਹੋਈ ਬੈਠਕ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਵੀ ਮੌਜੂਦ ਸਨ। ਅਜਿਹੀਆਂ ਖਬਰਾਂ ਹਨ ਕਿ ‘ਆਪ’ ਤੇ ਕਾਂਗਰਸ ਦਿੱਲੀ, ਪੰਜਾਬ ਦੇ ਨਾਲ-ਨਾਲ ਗੋਆ ਤੇ ਹਰਿਆਣਾ ‘ਚ ਸੀਟਾਂ ਸਾਂਝੀਆਂ ਕਰ ਸਕਦੇ ਹਨ।

Latest Punjabi News Breaking News

RELATED ARTICLES
- Advertisment -
Google search engine

Most Popular

Recent Comments