Sunday, December 22, 2024
Google search engine
HomeNationalEarthquake : ਦਿੱਲੀ-NCR, ਜੰਮੂ-ਕਸ਼ਮੀਰ ਤੇ ਪੰਜਾਬ 'ਚ ਭੂਚਾਲ ਦੇ ਝਟਕੇ

Earthquake : ਦਿੱਲੀ-NCR, ਜੰਮੂ-ਕਸ਼ਮੀਰ ਤੇ ਪੰਜਾਬ ‘ਚ ਭੂਚਾਲ ਦੇ ਝਟਕੇ

Earthquake: ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤਿੰਨ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਘਰਾਂ ਅਤੇ ਦਫ਼ਤਰਾਂ ਵਿੱਚ ਮੌਜੂਦ ਲੋਕ ਡਰੇ ਹੋਏ ਸਨ। Earthquake ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਤੁਰੰਤ ਆਪਣੇ ਦਫਤਰਾਂ ਤੇ ਘਰਾਂ ਤੋਂ ਬਾਹਰ ਆ ਗਏ। ਦਿੱਲੀ-ਐੱਨਸੀਆਰ ਤੋਂ ਇਲਾਵਾ ਜੰਮੂ-ਕਸ਼ਮੀਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੇ ਨਾਲ- ਨਾਲ ਪੰਜਾਬ ‘ਚ ਕਈ ਥਾਵਾਂ ‘ਤੇ ਝਟਕੇ ਮਹਿਸੂਸ ਕੀਤੇ ਗਏ ਹਨ।

ਚੰਡੀਗੜ੍ਹ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਅਫਗਾਨਿਸਤਾਨ ਵਿੱਚ ਤੀਬਰਤਾ 6.1 ਮਾਪੀ ਗਈ ਹੈ।

ਇੰਨੀ ਰਹੀ ਤੀਬਰਤਾ

ਯੂਰਪੀਅਨ ਮੈਡੀਟੇਰੀਅਨ ਭੂਚਾਲ ਕੇਂਦਰ ਦੇ ਅਨੁਸਾਰ ਇਸਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ਵਿੱਚ ਸੀ, ਜਿੱਥੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਸੀ। EMSC ਨੇ ਕਿਹਾ ਕਿ Earthquake 201 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।

ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ

ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਲਾਹੌਰ, ਇਸਲਾਮਾਬਾਦ ਤੇ ਖੈਬਰ ਪਖਤੂਨਖਵਾ ਵਿਚ ਧਰਤੀ ਹਿੱਲੀ ਹੈ।

Latest Punjabi News Breaking News

RELATED ARTICLES
- Advertisment -
Google search engine

Most Popular

Recent Comments