Home Punjab Farmer Protest: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਕਿਸਾਨਾਂ ਦਾ ਜਾਣਿਆ ਹਾਲ

Farmer Protest: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਕਿਸਾਨਾਂ ਦਾ ਜਾਣਿਆ ਹਾਲ

0
Farmer Protest: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਕਿਸਾਨਾਂ ਦਾ ਜਾਣਿਆ ਹਾਲ

Farmer Protest: ਸੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਵਰਤੇ ਗਏ ਅੱਥਰੂ ਗੈਸ ਦੇ ਗੋਲਿਆਂ ਤੇ ਪਲਾਸਟਿਕ ਦੀਆਂ ਗੋਲੀਆਂ ਨਾਲ ਜ਼ਿਆਦਾ ਜ਼ਖ਼ਮੀ ਹੋਏ ਕਿਸਾਨਾਂ ਹਾਲ ਚਾਲ ਜਾਨਣ ਲਈ ਵੀਰਵਾਰ ਨੂੰ ਬਾਅਦ ਦੁਪਹਿਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੀ ਹਾਜ਼ਰ ਸਨ। ਇਸ ਮੌਕੇ ਸਪੀਕਰ ਸੰਧਵਾਂ ਵੱਲੋਂ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ।

ਇਸ ਮੌਕੇ ਸਪੀਕਰ ਸੰਧਵਾ ਨੇ ਆਖਿਆ ਕਿ ਕੇਂਦਰ ਸਰਕਾਰ ਜਾਣ ਬੂਝ ਕੇ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸੰਭੂ ਤੇ ਖਨੋਰੀ ਬਾਰਡਰ ਨੂੰ ਲੋਹੇ ਦੀਆਂ ਕਿੱਲਾਂ ਗੱਡ ਕੇ ਦੇਸ਼ ਦਾ ਬਾਰਡਰ ਬਣਾ ਦਿੱਤਾ ਹੈ। ਸਪੀਕਰ ਨੇ ਕਿਹਾ ਕਿ ਕੁਝ ਉਦਯੋਗਪਤੀਆਂ ਨੂੰ ਖੁਸ਼ ਕਰਨ ਲਈ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ।

Latest Punjabi News: ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਰਹੱਦਾਂ ਸੀਲ