Home Punjab Farmers Protest: ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਰਹੱਦਾਂ ਸੀਲ, 1000 ਕਰੋੜ ਦਾ ਕਾਰੋਬਾਰ ਠੱਪ; ਸਬਜ਼ੀਆਂ ਤੇ ਫਲਾਂ ਦੀਆਂ ਵਧਣਗੀਆਂ ਕੀਮਤਾਂ

Farmers Protest: ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਰਹੱਦਾਂ ਸੀਲ, 1000 ਕਰੋੜ ਦਾ ਕਾਰੋਬਾਰ ਠੱਪ; ਸਬਜ਼ੀਆਂ ਤੇ ਫਲਾਂ ਦੀਆਂ ਵਧਣਗੀਆਂ ਕੀਮਤਾਂ

0
Farmers Protest: ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਰਹੱਦਾਂ ਸੀਲ, 1000 ਕਰੋੜ ਦਾ ਕਾਰੋਬਾਰ ਠੱਪ; ਸਬਜ਼ੀਆਂ ਤੇ ਫਲਾਂ ਦੀਆਂ ਵਧਣਗੀਆਂ ਕੀਮਤਾਂ

Farmers Protest: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਦਿੱਲੀ ਕੂਚ ਦਾ ਅਸਰ ਦਾ ਰਸੋਈ ਤੋਂ ਲੈ ਕੇ ਕਾਰੋਬਾਰ ਤੱਕ ਅਸਰ ਪੈ ਰਿਹਾ ਹੈ। ਕਿਸਾਨਾਂ ਨੂੰ ਪੰਜਾਬ ਵਿਚ ਹੀ ਰੋਕਣ ਲਈ ਸੂਬਾ ਸਰਕਾਰ ਨੇ ਸੋਮਵਾਰ ਨੂੰ ਸਾਰੀਆਂ ਸਰਹੱਦਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਹਨ। ਸਾਰੇ ਜ਼ਿਲ੍ਹਿਆਂ ਤੋਂ ਪੰਜਾਬ ਜਾਣ ਵਾਲੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਤਿੰਨ ਦਿਨਾਂ ਤੋਂ ਬੰਦ ਅੰਬਾਲਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਤੋਂ ਬਾਅਦ ਹੁਣ ਹਿਮਾਚਲ ਤੇ ਹਿਸਾਰ-ਚੰਡੀਗੜ੍ਹ ਨੈਸ਼ਨਲ ਹਾਈਵੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਦੇ ਟਿੱਕਰੀ ਬਾਰਡਰ ਤੋਂ ਬਾਅਦ ਕੁੰਡਲੀ ਬਾਰਡਰ ਤੋਂ ਭਾਰੀ ਵਾਹਨਾਂ ਦੀ ਆਵਾਜਾਈ ਬੰਦ ਹੋ ਗਈ। ਇਸ ਕਾਰਨ ਦਿੱਲੀ, ਪੰਜਾਬ ਅਤੇ ਹਿਮਾਚਲ ਤੋਂ ਆਉਣ ਵਾਲੀਆਂ ਸਬਜ਼ੀਆਂ, ਫਲ ਤੇ ਹੋਰ ਰਾਸ਼ਨ ਦੀਆਂ ਵਸਤਾਂ ਦਾ ਆਯਾਤ-ਨਿਰਯਾਤ ਨਹੀਂ ਹੋ ਰਿਹਾ।

ਇਸ ਕਾਰਨ ਹਰਿਆਣਾ ਵਿਚ 1000 ਕਰੋੜ ਰੁਪਏ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ। ਇਸ ਤੋਂ ਇਲਾਵਾ ਸਰਕਾਰ ਨੂੰ ਵੀ ਟੋਲ ਤੇ ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਨਾ ਚੱਲਣ ਕਾਰਨ ਰੋਜ਼ਾਨਾ 10 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਦਾ ਨੁਕਸਾਨ ਹੋ ਰਿਹਾ ਹੈ। ਹਰਿਆਣਾ ਤੋਂ ਪੰਜਾਬ ਲਈ ਰੋਜ਼ਾਨਾ 400 ਦੇ ਕਰੀਬ ਬੱਸਾਂ ਚੱਲਦੀਆਂ ਹਨ। ਇਨ੍ਹਾਂ ਦੇ ਬੰਦ ਹੋਣ ਤੋਂ ਬਾਅਦ ਮਾਲੀਏ ਦਾ ਨੁਕਸਾਨ ਹੋਇਆ ਹੈ। ਯਾਤਰੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰੀ ਨਿੱਜੀ ਵਾਹਨਾਂ ਰਾਹੀਂ ਪੰਜਾਬ ਵੱਲ ਲਿੰਕ ਰੂਟਾਂ ਰਾਹੀਂ ਸਫ਼ਰ ਕਰ ਰਹੇ ਹਨ। ਪ੍ਰਾਈਵੇਟ ਵਾਹਨਾ ਵੀ ਵੱਧ ਕਿਰਾਇਆ ਵਸੂਲ ਰਹੇ ਹਨ। ਇਸ ਦੇ ਨਾਲ ਹੀ ਸ਼ੰਭੂ ਟੋਲ ਪਲਾਜ਼ਾ ਦੇ ਬੰਦ ਹੋਣ ਕਾਰਨ ਹਰ ਰੋਜ਼ 50 ਲੱਖ ਰੁਪਏ ਦੀ ਆਮਦਨ ਦਾ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਪੰਜਾਬ ਰੋਡਵੇਜ਼ ਨੇ ਹਰਿਆਣਾ ਵੱਲ ਜਾਣ ਵਾਲੇ 100 ਦੇ ਕਰੀਬ ਰੂਟ ਵੀ ਬੰਦ ਕਰ ਦਿੱਤੇ ਹਨ।

ਵਾਪਰ ਤੇ ਉਦਯੋਗਾਂ ਨੂੰ ਕਰੋੜਾਂ ਦਾ ਨੁਕਸਾਨ

ਅੰਦੋਲਨ ਕਾਰਨ ਵਪਾਰ ਅਤੇ ਉਦਯੋਗਾਂ ਨੂੰ ਕਰੋੜਾਂ ਅਤੇ ਅਰਬਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਸਰਕਾਰ ਨੇ ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਇੰਟਰਨੈੱਟ ਸੇਵਾਵਾਂ ‘ਤੇ ਰੋਕ ਲਗਾ ਦਿੱਤੀ ਗਈ ਹੈ, ਜਿਸ ਕਾਰਨ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ।

ਫਲਾਂ-ਸਬਜ਼ੀਆਂ ਦੇ ਵੱਧ ਸਕਦੇ ਭਾਅ

ਜੇ ਇਹ ਜ਼ਿਆਦਾ ਦਿਨ ਬੰਦ ਰਿਹਾ ਤਾਂ ਸੂਬੇ ‘ਚ ਸਬਜ਼ੀਆਂ ਅਤੇ ਫਲਾਂ ਦੇ ਭਾਅ ਵਧ ਸਕਦੇ ਹਨ। ਜੇ ਪੰਜਾਬ ਦੀ ਸਰਹੱਦ ਹੋਰ ਦਿਨ ਬੰਦ ਰਹੀ ਤਾਂ ਸਬਜ਼ੀਆਂ ਦੇ ਭਾਅ ਵੱਧ ਸਕਦੇ ਹਨ। ਪੰਜਾਬ ਦੀ ਸਰਹੱਦ ’ਤੇ ਸ਼ੰਭੂ ਬਾਰਡਰ ਸਮੇਤ ਹਰਿਆਣਾ ਤੋਂ ਪੰਜਾਬ ’ਚ ਦਾਖ਼ਲ ਹੋਣ ਵਾਲੇ ਰਸਤੇ ਬੰਦ ਕਰ ਦਿੱਤੇ ਗਏ। ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਕਿਸਾਨ ਹਰਿਆਣਾ ਵਿੱਚ ਦਾਖ਼ਲ ਨਹੀਂ ਹੋ ਸਕੇ। ਅਜਿਹੇ ‘ਚ ਪੰਜਾਬ ਤੋਂ ਆਉਣ ਵਾਲੀਆਂ ਸਬਜ਼ੀਆਂ ‘ਤੇ ਵੀ ਬ੍ਰੇਕ ਲੱਗ ਗਈ ਹੈ।

Latest Punjabi News