Farmers Protest: ਕਿਸਾਨ ਦੀਆਂ ਮੰਗਾਂ ਦੇ ਹੱਲ ਲਈ ਸਥਾਨਕ 26 ਸੈਕਟਰ ਸਥਿਤ ਕਿਸਾਨ ਭਵਨ ਵਿਖੇ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਜਾਰੀ ਹੈ। ਇਸ ਮੀਟਿੰਗ ‘ਚ 14 ਕਿਸਾਨ ਆਗੂਆਂ ਤੋਂ ਇਲਾਵਾ ਕੇਂਦਰੀ ਮੰਤਰੀ ਪਿਯੂਸ਼ ਗੋਇਲ, ਅਰਜੁਨ ਮੁੰਡਾ ਤੇ ਨਿਤਿਆਨੰਦ ਚਰਚਾ ਕਰ ਰਹੇ ਹਨ।
ਇਸ ਮੀਟਿੰਗ ‘ਚ CM Bhagwant Mann ਅਤੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੀ ਕਿਸਾਨਾਂ ਦਾ ਪੱਖ ਰੱਖਣ ਲਈ ਸ਼ਾਮਲ ਹੋਏ ਹਨ। ਕਿਸਾਨ ਫਸਲਾਂ ‘ਤੇ ਐੱਮ.ਐੱਸ.ਪੀ. ਗਾਰੰਟੀ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ, ਜਦਕਿ ਕੇਂਦਰੀ ਮੰਤਰੀਆਂ ਦਾ ਹੁਣ ਤੱਕ ਇਸ ਬਾਰੇ ਕੋਈ ਹਾਂ-ਪੱਖੀ ਰਵੱਈਆ ਨਜ਼ਰ ਨਹੀਂ ਆਇਆ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮੀਟਿੰਗ ਤੋਂ ਕੋਈ ਨਤੀਜਾ ਨਿਕਲਦਾ ਹੈ ਜਾਂ ਫਿਰ ਕਿਸਾਨਾਂ ਨੂੰ ਮਜਬੂਰਨ ਆਪਣਾ ਅੰਦੋਲਨ ਜਾਰੀ ਰੱਖਣਾ ਪਵੇਗਾ।
ਇਸ ਤੋਂ ਪਹਿਲਾਂ 8 ਫਰਵਰੀ ਤੇ 12 ਫਰਵਰੀ ਨੂੰ ਹੋਈਆਂ ਮੀਟਿੰਗਾਂ ‘ਚ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਫੈਸਲਾ ਕੀਤਾ ਸੀ, ਜਿਨ੍ਹਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ‘ਤੇ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲ਼ੇ ਸੁੱਟ ਕੇ ਉਨ੍ਹਾਂ ਨੂੰ ਰੋਕਣ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ।
Farmer Protest: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜਿੰਦਰਾ ਹਸਪਤਾਲ ਦਾ ਦੌਰਾ ਕਰਕੇ ਕਿਸਾਨਾਂ ਦਾ ਜਾਣਿਆ ਹਾਲ