Sunday, December 22, 2024
Google search engine
HomePunjabFarmers Protest ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਹੋਈ ਸੁਣਵਾਈ

Farmers Protest ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ

[ad_1]

Farmers Protest ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ

ਚੰਡੀਗੜ੍ਹ, 20 ਫਰਵਰੀ 2024: ਪੰਜਾਬ-ਹਰਿਆਣਾ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਅੰਦੋਲਨ (Farmers Protest)  ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਤੁਸੀਂ ਟਰਾਲੀਆਂ ‘ਤੇ ਅੰਮ੍ਰਿਤਸਰ ਤੋਂ ਦਿੱਲੀ ਜਾਣਾ ਚਾਹੁੰਦੇ ਹੋ। ਮੋਟਰ ਵਹੀਕਲ ਐਕਟ ਅਨੁਸਾਰ ਹਾਈਵੇਅ ‘ਤੇ ਟਰੈਕਟਰ ਟਰਾਲੀਆਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਨੇ ਕਿਹਾ ਕਿ ਕਿਸਾਨ ਬੱਸ ਜਾਂ ਹੋਰ ਸਾਧਨਾਂ ਰਾਹੀਂ ਵੀ ਦਿੱਲੀ ਜਾ ਸਕਦੇ ਹਨ।

ਹਾਲਾਂਕਿ ਹਾਈਕੋਰਟ ਨੇ ਬਾਰਡਰ ਬੰਦ ਕਰਕੇ ਕਿਸਾਨਾਂ ਨੂੰ ਰੋਕੇ ਜਾਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਹਰੇਕ ਨੂੰ ਸ਼ਾਂਤੀ ਨਾਲ ਬੈਠ ਕੇ ਪ੍ਰਦਰਸ਼ਨ ਕਰਨ ਦਾ ਹੱਕ ਹੈ | ਪਰ, ਕਿਸੇ ਨੂੰ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ | ਕਿਸਾਨ ਪ੍ਰਦਰਸ਼ਨਕਾਰੀਆਂ ਨੂੰ (Farmers Protest) ਛੋਟੇ ਸਮੂਹਾਂ ‘ਚ ਇੱਕਠੇ ਹੋ ਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ | ਇਸਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਇੱਕਠ ਨੂੰ ਘੱਟ ਕਰੇ |

ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਹਫ਼ਤੇ ਤੱਕ ਟਾਲ ਦਿੱਤੀ ਹੈ ਅਤੇ ਕੇਂਦਰ ਨੂੰ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ। ਇਹ ਸੁਣਵਾਈ ਹਾਈਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੇ ਬੈਂਚ ਵਿੱਚ ਹੋਈ।

[ad_2]

Source link

RELATED ARTICLES
- Advertisment -
Google search engine

Most Popular

Recent Comments