Sunday, December 22, 2024
Google search engine
HomePunjabJalandhar Breaking News : ਨਾਗਰਾ ਫਾਟਕ ਨੇੜੇ ਲੁਟੇਰਿਆਂ ਨੇ ਨੌਜਵਾਨ 'ਤੇ ਤੇਜ਼ਧਾਰ...

Jalandhar Breaking News : ਨਾਗਰਾ ਫਾਟਕ ਨੇੜੇ ਲੁਟੇਰਿਆਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ

ਜਲੰਧਰ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ ਇਕ ਅਧੀਨ ਆਉਂਦੇ ਨਾਗਰਾ ਫਾਟਕ ਨੇੜੇ ਸਾਹਮਣੇ ਆਇਆ ਹੈ। ਜਿੱਥੇ ਤੜਕਸਾਰ ਮੋਟਰਸਾਈਕਲ ਸਵਾਰ ਨੌਜਵਾਨ ਐਕਟਿਵਾ ਸਵਾਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਕੇ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ 4 ਵਜੇ ਵਾਪਰੀ। ਨੌਜਵਾਨ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰ ਕੇ ਸੂਚਨਾ ਦਿੱਤੀ ਤਾਂ ਉਹ ਮੌਕੇ ‘ਤੇ ਪਹੁੰਚੇ ਤੇ ਪੀੜਤ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਇਸ ਸਬੰਧੀ ਸ਼ਿਵ ਨਗਰ ਗਲੀ ਨੰਬਰ 3 ਦੇ ਰਹਿਣ ਵਾਲੇ ਮੁਹੰਮਦ ਤੌਸੀਫ਼ ਦੇ ਵਾਰਸਾਂ ਨੇ ਦੱਸਿਆ ਕਿ ਮੁਹੰਮਦ ਤੌਸੀਫ਼ ਇੰਟਰਵਿਊ ਲਈ ਦਿੱਲੀ ਜਾਣ ਲਈ ਰੇਲਗੱਡੀ ਫੜਨ ਲਈ ਸਵੇਰੇ 4 ਵਜੇ ਰੇਲਵੇ ਸਟੇਸ਼ਨ ਪਹੁੰਚਣਾ ਸੀ। ਜਦੋਂ ਉਹ ਆਪਣੀ ਐਕਟਿਵਾ ‘ਤੇ ਨਿਊ ਗੁਰੂ ਨਾਨਕ ਨਗਰ ਨੇੜੇ ਨਾਗਰਾ ਗੇਟ ਕੋਲ ਪਹੁੰਚਿਆ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਦੀ ਐਕਟਿਵਾ ਰੋਕੀ ਤੇ ਬਿਨਾਂ ਗੱਲ ਕੀਤਿਆਂ ਉਸ ਦੀ ਐਕਟਿਵਾ ਖੋਹ ਲਈ। ਇਸ ਦੌਰਾਨ ਹਮਲਾਵਰਾਂ ਨੇ ਨੌਜਵਾਨ ‘ਤੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ। ਖੂਨ ਨਾਲ ਲੱਥਪੱਥ ਪੀੜਤ ਨੂੰ ਉਸਦੇ ਪਰਿਵਾਰਕ ਮੈਂਬਰ ਹਸਪਤਾਲ ਲੈ ਕੇ ਗਏ। ਥਾਣਾ 1 ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES
- Advertisment -
Google search engine

Most Popular

Recent Comments