Lok Sabha elections ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਹਨ। ਆਪ ਹਾਈਕਮਾਂਡ ਨੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਸੂਬਾ ਪ੍ਰਧਾਨ, ਜਨਰਲ ਸਕੱਤਰ ਅਤੇ ਸਟੇਟ ਜੁਆਇੰਟ ਸਕੱਤਰ ਨਿਯੁਕਤ ਕੀਤੇ ਹਨ। ਪਾਰਟੀ ਨੇ ਕੁੱਲ 52 ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਹੈ।