Murder News : ਥਾਣਾ ਬੁਲਹੋਵਾਲ ਦੇ ਅੰਤਰਗਤ ਪੈਂਦੇ ਪਿੰਡ ਦੋਸੜਕਾ ਵਿੱਖੇ ਅੱਜ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਸਮਾਂ ਕਰੀਬ 10 ਬਜੇ ਅੱਡਾ ਦੋਸੜਕਾ ਵਿੱਖੇ ਊਸ ਸਮੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਸਿੰਘ (ਚੀਨਾ) ਜੋ ਕਿ ਆਪਣੇ ਘਰੋਂ ਆਪਣੇ ਡੰਪ ਤੇ ਗਿਆ ਅਤੇ ਉੱਥੇ ਉਸਦੇ ਕਰਮਚਾਰੀ ਵੀ ਮੌਜੂਦ ਸਨ।ਜਿੱਥੇ ਤਿੰਨ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਹੋ ਕੇ ਆਏ 3 ਵਿਅਕਤੀਆਂ ਵੱਲੋਂ ਸੰਦੀਪ ਚੀਨਾ ਤੇ 4 ਗੋਲੀਆਂ ਚਲਾਈਆਂ ਗਈਆਂ ਜਿਨ੍ਹਾਂ ਚੋਂ 2 ਗੋਲੀਆਂ ਉਸਦੀ ਛਾਤੀ ਚ ਲਗੀਆਂ ਜਿਸ ਕਰਕੇ ਉਸਦੀ ਮੌਤ ਹੋ ਗਈ,ਡੰਪ ਦਾ ਕਰਿੰਦਾ (ਕਰਮਚਾਰੀ) ਹਮਲਾਵਰਾਂ ਦੇ ਪਿੱਛੇ ਭੱਜਿਆ ਪਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਦੀਆਂ ਹੀ ਐਸ ਐਚ ਓ ਹਰਿਆਣਾ ਗੁਰਪ੍ਰੀਤ ਸਿੰਘ, ਐਸ ਐਚ ਓ ਬੁਲਹੋਵਾਲ ਜਸਵੰਤ ਸਿੰਘ,ਤਲਵਿੰਦਰ ਸਿੰਘ ਡੀ ਐਸ ਪੀ,ਐਸ ਪੀ ਬਈਆ,ਐਸ ਐਸ ਪੀ ਸੁਰਿੰਦਰ ਲਾਂਬਾ ਮੌਕੇ ਤੇ ਪੁੱਜੇ।
ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜੇ ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 3 ਹਮਲਾਵਰਾਂ ਚੋਂ 2 ਦੀ ਪਛਾਣ ਅਨੂਪ ਉਰਫ ਵਿੱਕੀ ਪੁੱਤਰ ਅਸ਼ਵਨੀ ਕੁਮਾਰ ਵਾਸੀ ਅਸਲਪੁਰ ਅਤੇ ਵਿਸ਼ਾਲ ਪੁੱਤਰ ਬਲਵੀਰ ਚੰਦ ਵਾਸੀ ਨੈਨੋਵਾਲ ਜੱਟਾਂ ਵਜੋਂ ਹੋਈ ਹੈ ਜਦਕੀ ਤੀਜਾ ਅਣਪਛਾਤਾ ਦਸਿਆ ਜਾ ਰਿਹਾ ਹੈ।ਪੁਲਿਸ ਵਲੋਂ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।