Sunday, December 22, 2024
Google search engine
HomePunjabPatiala Breaking: ਪਾਸੀ ਰੋਡ 'ਤੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

Patiala Breaking: ਪਾਸੀ ਰੋਡ ‘ਤੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

Patiala Breaking: ਬੀਤੀ ਦੇਰ ਰਾਤ ਸਥਾਨਕ ਪਾਸੀ ਰੋਡ ’ਤੇ ਤਿੰਨ ਵਿਅਕਤੀਆਂ ਵੱਲੋਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸਮੀਰ ਕਟਾਰੀਆ ਵਾਸੀ ਕਿਲ੍ਹਾ ਚੌਂਕ Patiala ਵਜੋਂ ਹੋਈ ਹੈ, ਜੋ ਕਿ ਇਕ ਦੁਕਾਨਦਾਰ ਸੀ।

ਇਸ ਸਬੰਧੀ ਮ੍ਰਿਤਕ ਦੇ ਭਰਾ ਸਮਿੰਦਰ ਕਟਾਰੀਆ ਨੇ ਦੱਸਿਆ ਕਿ ਉਸਨੂੰ ਰਾਤ 12.15 ਵਜੇ ਸਮੀਰ ਦੇ ਦੋਸਤ ਕ੍ਰਿਸ਼ਨਾ ਦਾ ਫੋਨ ਆਇਆ ਕਿ ਕੁਝ ਵਿਅਕਤੀਆਂ ਵੱਲੋਂ ਸਮੀਰ ’ਤੇ ਹਮਲਾ ਕਰ ਦਿੱਤਾ ਗਿਆ ਹੈ। ਜਦੋਂ ਜਾ ਕੇ ਦੇਖਿਆ ਤਾਂ ਸਮੀਰ ਦੀ ਹਾਲਤ ਬਹੁਤ ਖਰਾਬ ਸੀ। ਹਸਪਤਾਲ ਲੈਜਾਣ ’ਤੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸਬੰਧੀ ਐਸਪੀ ਸਿਟੀ ਸਰਫਰਾਜ ਆਲਮ ਨੇ ਦੱਸਿਆ ਕਿ ਪੁਲਿਸ ਨੂੰ ਇਸ ਘਟਨਾ ਸਬੰਧੀ ਦੇਰ ਰਾਤ ਸੂਚਨਾ ਮਿਲੀ ਸੀ। ਜਦੋਂ ਪੁਲਿਸ ਪਾਰਟੀ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਘਟਨਾ ਵਾਲੀ ਥਾਂ ਤੋਂ ਰੋਂਦ ਬਰਾਮਦ ਹੋਏ ਤੇ ਉਨ੍ਹਾਂ ਦੀ ਗੱਡੀ ਵੀ ਬੁਰੀ ਤਰ੍ਹਾ ਨੁਕਸ਼ਾਨੀ ਹੋਈ ਮਿਲੀ। ਉਨ੍ਹਾਂ ਕਿਹਾ ਕਿ ਘਟਨਾ ਦੀ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

Latest Punjabi News Breaking News

RELATED ARTICLES
- Advertisment -
Google search engine

Most Popular

Recent Comments