Patiala News: ਸੋਮਵਾਰ ਸਵੇਰੇ ਪਿੰਡ ਕਲਵਾਨੂੰ ਨਜ਼ਦੀਕ ਭਾਖੜਾ ਨਹਿਰ ਵਿਚ ਨਾਰੀਅਲ ਤੈਰਾਉਦੇਂ ਸਮੇਂ ਪੈਰ ਫਿਸਲਣ ਕਾਰਨ ਇਕ ਔਰਤ ਅਤੇ ਉਸ ਦੇ ਮਾਸੂਮ ਪੁੱਤਰ ਦੀ ਭਾਖੜਾ ਨਹਿਰ ’ਚ ਰੁੜ੍ਹ ਗਏ। ਸੂਚਨਾ ਮਿਲਣ ’ਤੇ ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਖਨੌਰੀ ਨਜਦੀਕ ਤੋਂ ਬਰਾਮਦ ਹੋਣ ’ਤੇ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਦੋਂ ਕਿ ਮਾਸੂਮ ਬੱਚੇ ਦੀ ਭਾਲ ਭਾਖੜਾ ਨਹਿਰ ’ਚ ਕੀਤੀ ਜਾ ਰਹੀ ਹੈ।
ਸਿਵਲ ਹਸਪਤਾਲ ਵਿੱਚ ਮ੍ਰਿਤਕ ਗੁਰਪ੍ਰੀਤ ਕੌਰ(30) ਪਤਨੀ ਸ਼ੌਕੀਨ ਸਿੰਘ ਵਾਸੀ ਪਿੰਡ ਜਨੇਤਪੁਰ (ਹਰਿਆਣਾ) ਦਾ ਪੋਸਟਮਾਰਟਮ ਕਰਵਾਉਣ ਆਏ ਘੱਗਾ ਥਾਣਾ ਦੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦੇ ਪਿਤਾ ਅਮਰੀਕ ਸਿੰਘ ਵਾਸੀ ਪਿੰਡ ਦਫਤਰੀਵਾਲਾ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦੀ ਲੜਕੀ ਗੁਰਪ੍ਰੀਤ ਕੌਰ ਆਪਣੇ ਪਤੀ ਸ਼ੌਕੀਨ ਸਿੰਘ, ਲੜਕੇ ਨਿਸ਼ਾਨ ਸਿੰਘ(4) ਤੇ ਗੁਰਨਾਜ ਸਿੰਘ (ਡੇਢ ਸਾਲ) ਨਾਲ ਸੋਮਵਾਰ ਸਵੇਰੇ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣ ਲਈ ਕਾਰ ’ਚ ਸਵਾਰ ਹੋ ਕੇ ਸਾਡੇ ਕੋਲ ਆ ਰਹੇ ਸਨ ਜਿੱਥੋਂ ਅਸੀ ਵੀ ਉਨ੍ਹਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਜਾਣਾ ਸੀ ਪਰ ਇਸ ਤੋਂ ਪਹਿਲਾ ਹੀ ਉਹ ਪਿੰਡ ਕਲਵਾਨੂੰ ਵਿਖੇ ਭਾਖੜਾ ਨਹਿਰ ’ਚ ਨਾਰੀਅਲ ਤੈਰਾਉਣ ਲਏ ਰੁਕੇ ਜਿੱਥੇ ਨਾਰੀਅਲ ਤੈਰਾਉਦੇ ਸਮੇਂ ਗੁਰਪ੍ਰੀਤ ਕੌਰ ਅਤੇ ਉਸਾ ਦਾ ਛੋਟਾ ਪੁੱਤਰ ਗੁਰਨਾਜ ਸਿੰਘ ਭਾਖੜਾ ਨਹਿਰ ’ਚ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਔਰਤ ਦੀ ਲਾਸ਼ ਭਾਖੜਾ ਨਹਿਰ ਖਨੋਰੀ ਤੋਂ ਬਰਾਮਦ ਹੋਣ ’ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਦੋਂ ਕਿ ਡੇਢ ਸਾਲਾ ਗੁਰਨਾਜ ਸਿੰਘ ਦੀ ਭਾਖੜਾ ਨਹਿਰ ਵਿੱਚ ਭਾਲ ਕੀਤੀ ਜਾ ਰਹੀ ਹੈ।ਪੁਲਿਸ ਨੇ ਮ੍ਰਿਤਕ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਅਧਾਰ ’ਤੇ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ।