Thursday, November 7, 2024
Google search engine
HomePunjabPilgrimage : ਨਵੇਂ ਸਾਲ 'ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

Pilgrimage : ਨਵੇਂ ਸਾਲ ‘ਤੇ ਪਟਿਆਲਾ ਦੇ ਸ਼ਰਧਾਲੂ ਤੀਰਥ ਯਾਤਰਾ ਲਈ ਰਵਾਨਾ

Pilgrimage- ਨਵੇਂ ਸਾਲ ਦੇ ਅੱਜ ਪਹਿਲੇ ਦਿਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਾਤਾ ਨੈਣਾ ਦੇਵੀ ਜੀ, ਸ੍ਰੀ ਅਨੰਦਪੁਰ ਸਾਹਿਬ ਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਪਟਿਆਲਾ ਸ਼ਹਿਰੀ ਹਲਕੇ ਤੋਂ ਅੱਜ ਦੂਜੀ ਬੱਸ ਰਵਾਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੇ ਸ਼ਰਧਾਲੂਆਂ ਨੂੰ ਇੱਕ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ ਦੇ ਪਹਿਲੇ ਦਿਨ ਹੀ ਯਾਤਰੀਆਂ ਨੂੰ ਧਾਰਮਿਕ ਯਾਤਰੀਆਂ ਦਾ ਸੁਭਾਗ ਪ੍ਰਾਪਤ ਹੋਇਆ ਹੈ।  ਉਨ੍ਹਾਂ ਕਿਹਾ ਕਿ ਯਾਤਰਾ ਕਰਨ ਵਾਲੇ ਸ਼ਰਧਾਲੂ ਨਵੇਂ ਸਾਲ ਦੇ ਇਸ ਸ਼ੁੱਭ ਅਵਸਰ ‘ਤੇ ਸਮੂਹ ਧਾਰਮਿਕ ਸਥਾਨਾਂ ‘ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਉਣ ਤਾਂ ਜੋ ਨਵਾਂ ਚੜ੍ਹਿਆ ਸਾਲ ਸਾਰਿਆਂ ਦੇ ਘਰ ਖ਼ੁਸ਼ੀਆਂ ਤੇ ਖੇੜੇ ਲੈ ਕੇ ਆਵੇ।

ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ (Pilgrimage) ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਸਕੀਮ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਵਿਧਾਇਕ ਪਟਿਆਲਾ ਸ਼ਹਿਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ। ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਸਪੈਸ਼ਲ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਜਾਣਗੇ।

ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਵੀ ਮੌਜੂਦ ਸਨ।

Latest Punjabi News Breaking News

RELATED ARTICLES
- Advertisment -
Google search engine

Most Popular

Recent Comments