Sunday, December 22, 2024
Google search engine
HomePunjabPSPCL ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਤਨਖਾਹ 'ਚ ਕੀਤਾ ਇੰਨਾ...

PSPCL ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪੰਜਾਬ ਸਰਕਾਰ ਨੇ ਤਨਖਾਹ ‘ਚ ਕੀਤਾ ਇੰਨਾ ਵਾਧਾ

ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।

ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ PSPCL ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀਐੱਸਪੀਸੀਐੱਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀਏ, ਐੱਸਏਐੱਸ ਅਕਾਉਂਟਸ ਆਦਿ ਨੂੰ ਗਰੁੱਪ 15 ਤੋਂ 17 ਵਿੱਚ ਰੱਖਿਆ ਗਿਆ ਹੈ, ਜਿਨ੍ਹਾਂ ਦੀ ਸ਼ੁਰੂਆਤੀ ਤਨਖਾਹ 18,690 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ।

ਇਸ ਮੌਕੇ ਮੰਤਰੀ Harbhajan Singh ETO ਨੇ CM Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ। ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ।

ਇਸ ਦੌਰਾਨ ਕਰਮਚਾਰੀਆਂ ਦੀਆਂ ਲੋੜਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਦਾ ਜ਼ਿਕਰ ਕਰਦਿਆਂ, ਮੰਤਰੀ ਈਟੀਓ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਤਨਖਾਹ ਦੇ ਸਕੇਲ ਉਦਯੋਗ ਦੇ ਮਾਪਦੰਡਾਂ ਦੇ ਅਨੁਸਾਰ ਹੋਣ ਅਤੇ ਸਾਡੇ ਕਰਮਚਾਰੀਆਂ ਨੂੰ ਉੱਚਿਤ ਮੁਆਵਜ਼ਾ ਮਿਲੇ। PSPCL ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਧਾਉਣ ਦਾ ਫੈਸਲਾ ਉਨ੍ਹਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਇਸ ਨੂੰ ਲੈ ਕੇ PSPCL ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਉਹਨਾਂ ਦੀਆਂ ਦਿੱਕਤਾਂ ਨੂੰ ਦੂਰ ਕਰਨ ਹਿੱਤ ਤੁਰੰਤ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਲਈ ਦਿਲੋਂ ਧੰਨਵਾਦ ਕਰਦੇ ਹਨ। ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਇਹ ਵਾਧਾ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀ ਸੱਚੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Latest Punjabi News

RELATED ARTICLES
- Advertisment -
Google search engine

Most Popular

Recent Comments