Rajpura ਦੇ ਟਾਹਲੀ ਵਾਲਾ ਚੌਂਕ ਅਤੇ ਬਜ਼ਾਰਾਂ ਵਿੱਚ Rajpura Police ਪ੍ਰਸ਼ਾਸ਼ਨ ਵੱਲੋਂ ਡੀਐਸਪੀ ਰਵਿੰਦਰਪਾਲ ਦੀ ਅਗਵਾਈ ਵਿੱਚ ਗਣਤੰਤਰ ਦਿਵਸ ਦੇ ਸਬੰਧੀਅਮਨ ਕਾਨੂੰਨ ਬਰਕਰਾਰ ਰੱਖਣ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ।
ਜਾਣਕਾਰੀ ਦੇ ਅਨੁਸਾਰ ਡੀਐਸਪੀ ਸਰਕਲ ਰਾਜਪੁਰਾ ਰਵਿੰਦਰਪਾਲ ਦੀ ਅਗਵਾਈ ਵਿੱਚ ਥਾਣਾ ਸਦਰ ਮੁਖੀ ਐੱਸਐੱਚਓ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ, ਥਾਣਾ ਸਿਟੀ ਐਸਐਚਓ ਇੰਸਪੈਕਟਰ ਪਿੰ੍ਸਪ੍ਰਰੀਤ ਸਿੰਘ ਭੱਟੀ, ਪੁਲਿਸ ਚੌਂਕੀ ਕਸਤੂਰਬਾ ਦੇ ਇੰਚਾਰਜ ਥਾਣੇਦਾਰ ਗੁਰਵਿੰਦਰ ਸਿੰਘ, ਪੁਲਿਸ ਚੌਂਕੀ ਬਸੰਤਪੁਰਾ ਦੇ ਇੰਚਾਰਜ ਥਾਣੇਦਾਰ ਅਮਰਜੀਤ ਸਿੰਘ, ਟ੍ਰੈਫਿਕ ਪੁਲਿਸ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਸਮੇਤ ਵੱਖ ਵੱਖ ਪੁਲਿਸ ਚੌਂਕੀਆਂ ਦੇ ਇੰਚਾਰਜ਼ ਅਤੇ ਮੁਲਾਜ਼ਮਾਂ ਦੇ ਨਾਲ ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਟਾਹਲੀ ਵਾਲਾ ਚੌਂਕ ਤੋਂ ਸ਼ੁਰੂ ਹੋ ਕੇ ਬਜ਼ਾਰਾਂ, ਦੁਰਗਾ ਮੰਦਰ ਚੌਂਕ, ਸਕੂਲਾਂ ਅਤੇ ਕਾਲਜਾਂ ਤੋਂ ਹੁੰਦਾ ਹੋਇਆ ਵਾਪਸ ਟਾਹਲੀ ਵਾਲਾ ਚੌਂਕ ਨੇੜੇ ਸਮਾਪਤ ਹੋਇਆ। ਉਹਨਾਂ ਨੇ ਕਿਹਾ ਕਿ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। Rajpura Police ਪ੍ਰਸ਼ਾਸ਼ਨ ਵੱਲੋਂ ਵੱਖ ਵੱਖ ਥਾਵਾਂ, ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੇ ਸਾਮਾਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਵੀ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਲਈ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਚਾਰ ਦਰਜ਼ਨ ਦੇ ਕਰੀਬ ਪੁਲਿਸ ਮੁਲਾਜ਼ਮ ਹਾਜ਼ਰ ਸਨ।