School Holidays: ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਹ ਛੁੱਟੀਆਂ ਪਹਿਲੀ ਤੋਂ 10ਵੀਂ ਜਮਾਤ ਤੱਕ ਦੇ ਬੱਚਿਆਂ ਲਈ ਕੀਤੀਆਂ ਗਈਆਂ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।