Thursday, November 7, 2024
Google search engine
HomePunjabSGPC ਪ੍ਰਧਾਨ 'ਤੇ ਤਿੱਖਾ ਹਮਲਾ, CM Bhagwant Mann ਨੇ ਦਿੱਤੀ ਚੁੱਪੀ ਤੋੜਨ...

SGPC ਪ੍ਰਧਾਨ ‘ਤੇ ਤਿੱਖਾ ਹਮਲਾ, CM Bhagwant Mann ਨੇ ਦਿੱਤੀ ਚੁੱਪੀ ਤੋੜਨ ਦੀ ਸਲਾਹ

ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਪਹਿਲੇ ਸਿੱਖ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨਾਲ ਕਰਨ ਬਾਰੇ ਹਰਸਿਮਰਤ ਕੌਰ ਬਾਦਲ ਦੇ ਬਿਆਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਧਾਰੀ ਚੁੱਪ ਉਤੇ ਪੰਜਾਬ ਦੇ CM Bhagwant Mann ਨੇ ਸਵਾਲ ਚੁੱਕਿਆ ਹੈ।

CM Bhagwant Mann ਨੇ ਕਿਹਾ ਕਿ ਇਹ ਕਿੰਨੀ ਅਚੰਭੇ ਵਾਲੀ ਗੱਲ ਹੈ ਕਿ ਹਰਸਿਮਰਤ ਬਾਦਲ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਤੇ ਨਿਰਾਧਾਰ ਬਿਆਨਾਂ ਰਾਹੀਂ ਹਰੇਕ ਸਿੱਖ ਦੇ ਹਿਰਦੇ ਨੂੰ ਠੇਸ ਪੁੱਜੀ ਹੈ ਪਰ SGPC ਇਸ ਮਸਲੇ ਉਤੇ ਚੁੱਪ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਦਿਸਦਾ ਹੈ ਕਿ ਧਾਮੀ ਅਕਾਲੀ ਦਲ ਖ਼ਾਸ ਤੌਰ ਉਤੇ ਬਾਦਲ ਪਰਿਵਾਰ ਦੇ ਇਕ ਵਫ਼ਾਦਾਰ ਵਲੰਟੀਅਰ ਤੋਂ ਵੱਧ ਕੁੱਝ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗੀਂ ਗੱਲ ਹੈ ਕਿ SGPC ਪ੍ਰਧਾਨ ਨੇ ਆਪਣੇ ਆਕਾਵਾਂ ਦੀਆਂ ਸਾਰੀਆਂ ਗਲਤੀਆਂ ਵੱਲੋਂ ਅੱਖਾਂ ਮੀਟ ਲਈਆਂ ਹਨ, ਜਿਸ ਕਾਰਨ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਵੱਜ ਰਹੀ ਹੈ।

CM Mann ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਇਹ ਬਿਆਨ ਮਾਘੀ ਮੌਕੇ ਆਇਆ ਪਰ ਇਸ ਸਮੁੱਚੇ ਮਸਲੇ ਉਤੇ ਧਾਮੀ ਦੀ ਗੁੱਝੀ ਚੁੱਪ ਨਾਲ ਇਹ ਗੱਲ ਪੁਖ਼ਤਾ ਹੋਈ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁੱਝ ਨਹੀਂ ਹਨ। ਉਨ੍ਹਾਂ ਕਿਹਾ ਕਿ ਇੰਨੀ ਕਿੰਨੀ ਮਾੜੀ ਗੱਲ ਹੈ ਕਿ ਬਾਦਲ ਪਰਿਵਾਰ ਦੀਆਂ ਕਾਰਵਾਈਆਂ ਪੂਰੀ ਤਰ੍ਹਾਂ ਸਿੱਖੀ ਰਹਿਤ ਮਰਿਆਦਾ ਦੇ ਉਲਟ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਨ੍ਹਾਂ ਵਿੱਚ ਕੁੱਝ ਵੀ ਗ਼ਲਤ ਨਜ਼ਰ ਨਹੀਂ ਆਉਂਦਾ। ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚੇਤਾਵਨੀ ਦਿੱਤੀ ਕਿ ਸਿੱਖ ਸੰਗਤ ਉਨ੍ਹਾਂ ਨੂੰ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਦੀ ਨੀਤੀ ਲਈ ਮੁਆਫ਼ ਨਹੀਂ ਕਰੇਗੀ ਅਤੇ ਢੁਕਵਾਂ ਸਬਕ ਸਿਖਾਏਗੀ।

CM Mann ਨੇ ਧਾਮੀ ਨੂੰ ਚੁਣੌਤੀ ਦਿੱਤੀ ਕਿ ਉਹ ਮੀਡੀਆ ਸਾਹਮਣੇ ਆਉਣ ਅਤੇ ਆਪਣੇ ਆਕਾਵਾਂ ਤੇ ਅਕਾਲੀ ਦਲ ਦਾ ਇਨ੍ਹਾਂ ਘਟੀਆ ਹਰਕਤਾਂ ਲਈ ਬਚਾਅ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ SGPC ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਉਤੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦੀ ਰਹੀ ਹੈ ਪਰ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਸ਼ੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਅਕਾਲੀ ਦਲ ਵਿੱਚ ਹਾਵੀ ਇਸ ਪਰਿਵਾਰ ਦੇ ਹੱਥ-ਠੋਕੇ ਵਜੋਂ ਕੰਮ ਕਰ ਰਹੇ ਹਨ।

Capture

Latest Punjabi News Breaking News

RELATED ARTICLES
- Advertisment -
Google search engine

Most Popular

Recent Comments