Shiromani Akali Dal : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ’ਚ ਕਿਹਾ ਕਿ Shiromani Akali Dal ਨਾਲ ਗੱਠਜੋੜ ਦਾ ਫ਼ੈਸਲਾ ਹਾਈ ਕਮਾਨ ਨੇ ਲੈਣਾ ਹੈ। ਅਜਿਹੇ ਵੱਡੇ ਫ਼ੈਸਲੇ ਪ੍ਰਧਾਨ ਮੰਤਰੀ ਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦੇ ਪੱਧਰ ’ਤੇ ਹੁੰਦੇ ਹਨ। ਇਸ ਲਈ ਉਹ ਇਸ ਮੁੱਦੇ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਹਾਲਾਂਕਿ ਇਸ ਵਿਸ਼ੇ ’ਚ ਅਗਲੇ ਜਵਾਬ ਨਾਲ ਗੱਠਜੋੜ ਨੂੰ ਲੈ ਕੇ ਸਕਾਰਾਤਮਕ ਰੁਖ਼ ਨਜ਼ਰ ਆਇਆ ਜਦੋਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੰਮ ਪਾਰਟੀ ਤਕ ਫੀਡਬੈਕ ਪਹੁੰਚਾਉਣਾ ਹੈ ਤੇ ਪੰਜਾਬ ਦੇ ਲੋਕਾਂ ਦੀ ਗੱਲਬਾਤ ’ਚ ਇਹੀ ਸਾਹਮਣੇ ਆਇਆ ਹੈ ਕਿ ਸਾਰੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ। ਦੱਸਣਯੋਗ ਹੈ ਕਿ ਅਕਾਲੀ ਦਲ ਨਾਲ ਭਾਜਪਾ ਦੇ ਗੱਠਜੋੜ ਨੂੰ ਲੈ ਕੇ ਪਿਛਲੇ ਤਿੰਨ ਚਾਰ ਦਿਨ ਤੋਂ ਚਰਚਾ ਤੇਜ਼ ਹੈ।
ਕਰੀਬ ਇਕ ਹਫ਼ਤਾ ਪਹਿਲਾਂ ਜਲੰਧਰ ਆਏ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਸਾਹਮਣੇ ਵੀ ਭਾਜਪਾ ਦੇ ਸੀਨੀਅਰ ਆਗੂਆਂ ਨੇ ਅਕਾਲੀ ਦਲ ਨਾਲ ਗੱਠਜੋੜ ਨੂੰ ਪੰਜਾਬ ਹਿੱਤ ’ਚ ਜ਼ਰੂਰੀ ਦੱਸਿਆ ਸੀ।